ਪੀਡੀਐਫ ਪੁਸਤਕਾਂ📚📖 @pdfbooksfdk Channel on Telegram

ਪੀਡੀਐਫ ਪੁਸਤਕਾਂ📚📖

@pdfbooksfdk


ਪੀਡੀਐਫ ਪੁਸਤਕਾਂ📚📖 (Punjabi)

ਜੋ ਸਮੁੰਦਰ ਸਾਰੀਆਂ ਦੁਨਿਆਂ ਦੇ ਸਮੁੰਦਰ ਜਾਂ ਹਵਾਈ ਜਹਾਜ਼ 'ਚ ਹੁੰਦੇ ਹਨ ਤੇ ਜੋ ਸਮੁੰਦਰ ਸਾਰੀਆਂ ਦੁਨਿਆਂ ਦੇ ਸਮੁੰਦਰ 'ਚ ਹੈਲੇਪੇਡ 'ਚ ਹੁੰਦੇ ਹੁੰਦੇ ਹਨ, ਉਹ ਸੁਣਾ ਹੁੰਦਾ ਹੈ ਜੋ ਬਚਿਆਂ ਦੁਆਰਾ ਪੜ੍ਹਿਆ ਗਿਆ ਹੈ। ਪੁਸਤਕ ਉਹ ਵਾਹਨ ਹਨ ਜੋ ਅਸੀਂ ਸੁਣਦੇ ਹਾਂ, ਸ਼ੁਣਨ ਤੋਂ ਅਵਾਜ਼ ਬਣਾਉਂਦੇ ਹਾਂ ਅਤੇ ਸਮੁੰਦਰਾਂ ਦੇ ਪਾਰ ਲਈ ਅਸੀਂ ਨਗਰ ਕਰਦੇ ਹਾਂ। ਸਿੱਖਨ 'ਚ ਅੱਗੇ ਬਢਣ ਦਾ ਉਤਸਾਹ ਔਰ ਤੱਕਰ ਹੈ ਜੋ ਇਹ ਸਬ ਪ੍ਰਯਾਸ ਕਰ ਰਹੇ ਹਨ। nn ਇਸ ਪ੍ਰਯੋਗ ਦੇ ਅਨੁਸਾਰ ਆਪਣੇ ਦੋਸਤਾਂ ਨਾਲ ਇਸ ਵਾਲੇ ਇਸ਼ਾਰੇ ਉਸ ਗਰੁੱਪ ਦੇ ਸ਼ੇਅਰ ਇਸ ਪੰਨਾ ਨੂੰ ਸ਼ੇਅਰ ਕਰੋ ਅਤੇ ਨਵੀ ਪੁਸਤਕਾਂ ਦੇ ਨਾਲ ਆਪਣੇ ਅਨੁਭਵ ਨੂੰ ਸਾਂਝਾ ਕਰੋ ਅਤੇ ਪਠਾਂ ਦਾ ਆਨੰਦ ਮਾਣੋ। ਇਹ ਗਰੂਪ ਪੁਸਤਕਾਂ ਦੇ ਨਿਰਮਿਤਾਵਾਂ ਨੂੰ ਪੂਰਾ ਕਰਨ ਲਈ ਏਕ ਵਧੀਆ ਥਾਂ ਪ੍ਰਦਾਨ ਕਰਨ ਦੀ ਕੋਸ਼ਿਸ਼ ਕਰਦਾ ਹੈ ਅਤੇ ਸਮਗਰੀ ਨੂੰ ਉਚਿਤ ਸੂਚਨਾ ਅਤੇ ਸਮਰਥਨ ਪ੍ਰਦਾਨ ਕਰਦਾ ਹੈ।

ਪੀਡੀਐਫ ਪੁਸਤਕਾਂ📚📖

21 Nov, 02:57


🙏🌺ਹੁਕਮਨਾਮਾ ਸਾਹਿਬ🌺🙏

ਪੀਡੀਐਫ ਪੁਸਤਕਾਂ📚📖

21 Nov, 02:57


🍃🌹💐
ਅੱਜ ਦਾ ਫੁਰਮਾਨ
ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ

ਧਨਾਸਰੀ ਮਹਲਾ ੫ ਘਰੁ ੬ ਅਸਟਪਦੀ
ੴ ਸਤਿਗੁਰ ਪ੍ਰਸਾਦਿ ॥
ਜੋ ਜੋ ਜੂਨੀ ਆਇਓ ਤਿਹ ਤਿਹ ਉਰਝਾਇਓ ਮਾਣਸ ਜਨਮੁ ਸੰਜੋਗਿ ਪਾਇਆ ॥ ਤਾਕੀ ਹੈ ਓਟ ਸਾਧ ਰਾਖਹੁ ਦੇ ਕਰਿ ਹਾਥ ਕਰਿ ਕਿਰਪਾ ਮੇਲਹੁ ਹਰਿ ਰਾਇਆ ॥੧॥ ਅਨਿਕ ਜਨਮ ਭ੍ਰਮਿ ਥਿਤਿ ਨਹੀ ਪਾਈ ॥ ਕਰਉ ਸੇਵਾ ਗੁਰ ਲਾਗਉ ਚਰਨ ਗੋਵਿੰਦ ਜੀ ਕਾ ਮਾਰਗੁ ਦੇਹੁ ਜੀ ਬਤਾਈ ॥੧॥ ਰਹਾਉ ॥ ਅਨਿਕ ਉਪਾਵ ਕਰਉ ਮਾਇਆ ਕਉ ਬਚਿਤਿ ਧਰਉ ਮੇਰੀ ਮੇਰੀ ਕਰਤ ਸਦ ਹੀ ਵਿਹਾਵੈ ॥ ਕੋਈ ਐਸੋ ਰੇ ਭੇਟੈ ਸੰਤੁ ਮੇਰੀ ਲਾਹੈ ਸਗਲ ਚਿੰਤ ਠਾਕੁਰ ਸਿਉ ਮੇਰਾ ਰੰਗੁ ਲਾਵੈ ॥੨॥ ਪੜੇ ਰੇ ਸਗਲ ਬੇਦ ਨਹ ਚੂਕੇ ਮਨ ਭੇਦ ਇਕੁ ਖਿਨੁ ਨ ਧੀਰਹਿ ਮੇਰੇ ਘਰ ਕੇ ਪੰਚਾ ॥ ਕੋਈ ਐਸੋ ਰੇ ਭਗਤੁ ਜੁ ਮਾਇਆ ਤੇ ਰਹਤੁ ਇਕੁ ਅੰਮ੍ਰਿਤ ਨਾਮੁ ਮੇਰੈ ਰਿਦੈ ਸਿੰਚਾ ॥੩॥ ਜੇਤੇ ਰੇ ਤੀਰਥ ਨਾਏ ਅਹੰਬੁਧਿ ਮੈਲੁ ਲਾਏ ਘਰ ਕੋ ਠਾਕੁਰੁ ਇਕੁ ਤਿਲੁ ਨ ਮਾਨੈ ॥ ਕਦਿ ਪਾਵਉ ਸਾਧਸੰਗੁ ਹਰਿ ਹਰਿ ਸਦਾ ਆਨੰਦੁ ਗਿਆਨ ਅੰਜਨਿ ਮੇਰਾ ਮਨੁ ਇਸਨਾਨੈ ॥੪॥ ਸਗਲ ਅਸ੍ਰਮ ਕੀਨੇ ਮਨੂਆ ਨਹ ਪਤੀਨੇ ਬਿਬੇਕਹੀਨ ਦੇਹੀ ਧੋਏ ॥ ਕੋਈ ਪਾਈਐ ਰੇ ਪੁਰਖੁ ਬਿਧਾਤਾ ਪਾਰਬ੍ਰਹਮ ਕੈ ਰੰਗਿ ਰਾਤਾ ਮੇਰੇ ਮਨ ਕੀ ਦੁਰਮਤਿ ਮਲੁ ਖੋਏ ॥੫॥ ਕਰਮ ਧਰਮ ਜੁਗਤਾ ਨਿਮਖ ਨ ਹੇਤੁ ਕਰਤਾ ਗਰਬਿ ਗਰਬਿ ਪੜੈ ਕਹੀ ਨ ਲੇਖੈ ॥ ਜਿਸੁ ਭੇਟੀਐ ਸਫਲ ਮੂਰਤਿ ਕਰੈ ਸਦਾ ਕੀਰਤਿ ਗੁਰ ਪਰਸਾਦਿ ਕੋਊ ਨੇਤ੍ਰਹੁ ਪੇਖੈ ॥੬॥ ਮਨਹਠਿ ਜੋ ਕਮਾਵੈ ਤਿਲੁ ਨ ਲੇਖੈ ਪਾਵੈ ਬਗੁਲ ਜਿਉ ਧਿਆਨੁ ਲਾਵੈ ਮਾਇਆ ਰੇ ਧਾਰੀ ॥ ਕੋਈ ਐਸੋ ਰੇ ਸੁਖਹ ਦਾਈ ਪ੍ਰਭ ਕੀ ਕਥਾ ਸੁਨਾਈ ਤਿਸੁ ਭੇਟੇ ਗਤਿ ਹੋਇ ਹਮਾਰੀ ॥੭॥ ਸੁਪ੍ਰਸੰਨ ਗੋਪਾਲ ਰਾਇ ਕਾਟੈ ਰੇ ਬੰਧਨ ਮਾਇ ਗੁਰ ਕੈ ਸਬਦਿ ਮੇਰਾ ਮਨੁ ਰਾਤਾ ॥ ਸਦਾ ਸਦਾ ਆਨੰਦੁ ਭੇਟਿਓ ਨਿਰਭੈ ਗੋਬਿੰਦੁ ਸੁਖ ਨਾਨਕ ਲਾਧੇ ਹਰਿ ਚਰਨ ਪਰਾਤਾ ॥੮॥ ਸਫਲ ਸਫਲ ਭਈ ਸਫਲ ਜਾਤ੍ਰਾ ॥ ਆਵਣ ਜਾਣ ਰਹੇ ਮਿਲੇ ਸਾਧਾ ॥੧॥ ਰਹਾਉ ॥ ਦੂਜਾ ॥੧॥੩॥

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ

ਪੀਡੀਐਫ ਪੁਸਤਕਾਂ📚📖

21 Nov, 02:56


💐🌺🌹

ਨਵੰਬਰ 21, 2024💐
ਵੀਰਵਾਰ,੬ ਮੱਘਰ (ਸੰਮਤ ੫੫੬ ਨਾਨਕਸ਼ਾਹੀ)
🌺🌺🌺🌺🌺🌺🌺🌺🌺🌺🌺🌺🌺🌺

ਪੀਡੀਐਫ ਪੁਸਤਕਾਂ📚📖

20 Nov, 02:28


🍃🌹💐
ਅੱਜ ਦਾ ਸ਼ਬਦ ਕੀਰਤਨ
ਤੁਧੁ ਡਿਠੇ ਸਚੇ ਪਾਤਿਸਾਹ ਮਲੁ ਜਨਮ ਜਨਮ ਦੀ ਕਟੀਐ

Bhai Satinderbir Singh ji

ਪੀਡੀਐਫ ਪੁਸਤਕਾਂ📚📖

20 Nov, 02:27


🙏🌺ਹੁਕਮਨਾਮਾ ਸਾਹਿਬ🌺🙏

ਪੀਡੀਐਫ ਪੁਸਤਕਾਂ📚📖

20 Nov, 02:27


🍃🌹💐
ਅੱਜ ਦਾ ਫੁਰਮਾਨ
ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ

ਸੋਰਠਿ ਮਹਲਾ ੩ ॥
ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ ॥ ਹਮ ਮੂੜ ਮੁਗਧ ਸਦਾ ਸੇ ਭਾਈ ਗੁਰ ਕੈ ਸਬਦਿ ਪ੍ਰਗਾਸਾ ॥੧॥ ਹਰਿ ਜੀਉ ਤੁਮ ਆਪੇ ਦੇਹੁ ਬੁਝਾਈ ॥ ਹਰਿ ਜੀਉ ਤੁਧੁ ਵਿਟਹੁ ਵਾਰਿਆ ਸਦ ਹੀ ਤੇਰੇ ਨਾਮ ਵਿਟਹੁ ਬਲਿ ਜਾਈ ॥ ਰਹਾਉ ॥ ਹਮ ਸਬਦਿ ਮੁਏ ਸਬਦਿ ਮਾਰਿ ਜੀਵਾਲੇ ਭਾਈ ਸਬਦੇ ਹੀ ਮੁਕਤਿ ਪਾਈ ॥ ਸਬਦੇ ਮਨੁ ਤਨੁ ਨਿਰਮਲੁ ਹੋਆ ਹਰਿ ਵਸਿਆ ਮਨਿ ਆਈ ॥ ਸਬਦੁ ਗੁਰ ਦਾਤਾ ਜਿਤੁ ਮਨੁ ਰਾਤਾ ਹਰਿ ਸਿਉ ਰਹਿਆ ਸਮਾਈ ॥੨॥ ਸਬਦੁ ਨ ਜਾਣਹਿ ਸੇ ਅੰਨੇ ਬੋਲੇ ਸੇ ਕਿਤੁ ਆਏ ਸੰਸਾਰਾ ॥ ਹਰਿ ਰਸੁ ਨ ਪਾਇਆ ਬਿਰਥਾ ਜਨਮੁ ਗਵਾਇਆ ਜੰਮਹਿ ਵਾਰੋ ਵਾਰਾ ॥ ਬਿਸਟਾ ਕੇ ਕੀੜੇ ਬਿਸਟਾ ਮਾਹਿ ਸਮਾਣੇ ਮਨਮੁਖ ਮੁਗਧ ਗੁਬਾਰਾ ॥੩॥ ਆਪੇ ਕਰਿ ਵੇਖੈ ਮਾਰਗਿ ਲਾਏ ਭਾਈ ਤਿਸੁ ਬਿਨੁ ਅਵਰੁ ਨ ਕੋਈ ॥ ਜੋ ਧੁਰਿ ਲਿਖਿਆ ਸੁ ਕੋਇ ਨ ਮੇਟੈ ਭਾਈ ਕਰਤਾ ਕਰੇ ਸੁ ਹੋਈ ॥ ਨਾਨਕ ਨਾਮੁ ਵਸਿਆ ਮਨ ਅੰਤਰਿ ਭਾਈ ਅਵਰੁ ਨ ਦੂਜਾ ਕੋਈ ॥੪॥੪॥

ਪੰਜਾਬੀ ਵਿਆਖਿਆ:
ਸੋਰਠਿ ਮਹਲਾ ੩ ॥
ਹੇ ਪਿਆਰੇ ਪ੍ਰਭੂ ਜੀ! (ਮੇਹਰ ਕਰ) ਜਿਤਨਾ ਚਿਰ ਮੇਰੇ ਸਰੀਰ ਵਿਚ ਜਿੰਦ ਹੈ, ਮੈਂ ਸਦਾ ਤੇਰੀ ਸਿਫ਼ਤਿ-ਸਾਲਾਹ ਕਰਦਾ ਰਹਾਂ । ਹੇ ਮਾਲਕ-ਪ੍ਰਭੂ! ਜਦੋਂ ਤੂੰ ਮੈਨੂੰ ਇਕ ਪਲ-ਭਰ ਇਕ ਛਿਨ-ਭਰ ਵਿੱਸਰਦਾ ਹੈਂ, ਮੈਂ ਪੰਜਾਹ ਸਾਲ ਬੀਤ ਗਏ ਸਮਝਦਾ ਹਾਂ । ਹੇ ਭਾਈ! ਅਸੀ ਸਦਾ ਤੋਂ ਮੂਰਖ ਅੰਞਾਣ ਤੁਰੇ ਆ ਰਹੇ ਸਾਂ, ਗੁਰੂ ਦੇ ਸ਼ਬਦ ਦੀ ਬਰਕਤਿ ਨਾਲ (ਸਾਡੇ ਅੰਦਰ ਆਤਮਕ ਜੀਵਨ ਦਾ) ਚਾਨਣ ਹੋਇਆ ਹੈ ।੧। ਹੇ ਪ੍ਰਭੂ ਜੀ! ਤੂੰ ਆਪ ਹੀ (ਆਪਣਾ ਨਾਮ ਜਪਣ ਦੀ ਮੈਨੂੰ) ਸਮਝ ਬਖ਼ਸ਼ । ਹੇ ਪ੍ਰਭੂ! ਮੈਂ ਤੈਥੋਂ ਸਦਾ ਸਦਕੇ ਜਾਵਾਂ, ਮੈਂ ਤੇਰੇ ਨਾਮ ਤੋਂ ਕੁਰਬਾਨ ਜਾਵਾਂ ।ਰਹਾਉ। ਹੇ ਭਾਈ! ਅਸੀ (ਜੀਵ) ਗੁਰੂ ਦੇ ਸ਼ਬਦ ਦੀ ਰਾਹੀਂ (ਵਿਕਾਰਾਂ ਵਲੋਂ) ਮਰ ਸਕਦੇ ਹਾਂ, ਸ਼ਬਦ ਦੀ ਰਾਹੀਂ ਹੀ (ਵਿਕਾਰਾਂ ਵਲੋਂ) ਮਾਰ ਕੇ (ਗੁਰੂ) ਆਤਮਕ ਜੀਵਨ ਦੇਂਦਾ ਹੈ, ਗੁਰੂ ਦੇ ਸ਼ਬਦ ਵਿਚ ਜੁੜਿਆਂ ਹੀ ਵਿਕਾਰਾਂ ਵਲੋਂ ਖ਼ਲਾਸੀ ਹਾਸਲ ਹੁੰਦੀ ਹੈ । ਗੁਰੂ ਦੇ ਸ਼ਬਦ ਦੀ ਰਾਹੀਂ ਹੀ ਮਨ ਪਵਿਤ੍ਰ ਹੁੰਦਾ ਹੈ, ਸਰੀਰ ਪਵਿਤ੍ਰ ਹੁੰਦਾ ਹੈ, ਅਤੇ ਪਰਮਾਤਮਾ ਮਨ ਵਿਚ ਆ ਵੱਸਦਾ ਹੈ । ਹੇ ਭਾਈ! ਗੁਰੂ ਦਾ ਸ਼ਬਦ (ਹੀ ਨਾਮ ਦੀ ਦਾਤਿ) ਦੇਣ ਵਾਲਾ ਹੈ, ਜਦੋਂ ਸ਼ਬਦ ਵਿਚ ਮਨ ਰੰਗਿਆ ਜਾਂਦਾ ਹੈ ਤਾਂ ਪਰਮਾਤਮਾ ਵਿਚ ਲੀਨ ਹੋ ਜਾਂਦਾ ਹੈ ।੨। ਹੇ ਭਾਈ! ਜੇਹੜੇ ਮਨੁੱਖ ਗੁਰੂ ਦੇ ਸ਼ਬਦ ਨਾਲ ਸਾਂਝ ਨਹੀਂ ਪਾਂਦੇ ਉਹ (ਮਾਇਆ ਦੇ ਮੋਹ ਵਿਚ ਆਤਮਕ ਜੀਵਨ ਵਲੋਂ) ਅੰਨ੍ਹੇ ਬੋਲੇ ਹੋਏ ਰਹਿੰਦੇ ਹਨ, ਸੰਸਾਰ ਵਿਚ ਆ ਕੇ ਉਹ ਕੁਝ ਨਹੀਂ ਖੱਟਦੇ । ਉਹਨਾਂ ਨੂੰ ਪ੍ਰਭੂ ਦੇ ਨਾਮ ਦਾ ਸੁਆਦ ਨਹੀਂ ਆਉਂਦਾ, ਉਹ ਆਪਣਾ ਜੀਵਨ ਵਿਅਰਥ ਗਵਾ ਜਾਂਦੇ ਹਨ, ਉਹ ਮੁੜ ਮੁੜ ਜੰਮਦੇ ਮਰਦੇ ਰਹਿੰਦੇ ਹਨ । ਜਿਵੇਂ ਗੰਦ ਦੇ ਕੀੜੇ ਗੰਦ ਵਿਚ ਹੀ ਟਿਕੇ ਰਹਿੰਦੇ ਹਨ, ਤਿਵੇਂ ਆਪਣੇ ਮਨ ਦੇ ਪਿੱਛੇ ਤੁਰਨ ਵਾਲੇ ਮੂਰਖ ਮਨੁੱਖ (ਅਗਿਆਨਤਾ ਦੇ) ਹਨੇਰੇ ਵਿਚ ਹੀ (ਮਸਤ ਰਹਿੰਦੇ ਹਨ) ।੩। ਪਰ, ਹੇ ਭਾਈ! (ਜੀਵਾਂ ਦੇ ਭੀ ਕੀਹ ਵੱਸ?) ਪ੍ਰਭੂ ਆਪ ਹੀ (ਜੀਵਾਂ ਨੂੰ) ਪੈਦਾ ਕਰ ਕੇ ਸੰਭਾਲ ਕਰਦਾ ਹੈ, ਆਪ ਹੀ (ਜੀਵਨ ਦੇ ਸਹੀ) ਰਸਤੇ ਪਾਂਦਾ ਹੈ, ਉਸ ਪ੍ਰਭੂ ਤੋਂ ਬਿਨਾ ਹੋਰ ਕੋਈ ਨਹੀਂ (ਜੋ ਜੀਵਾਂ ਨੂੰ ਰਾਹ ਦੱਸ ਸਕੇ) । ਹੇ ਭਾਈ! ਕਰਤਾਰ ਜੋ ਕੁਝ ਕਰਦਾ ਹੈ ਉਹੀ ਹੁੰਦਾ ਹੈ, ਧੁਰ ਦਰਗਾਹ ਤੋਂ (ਜੀਵਾਂ ਦੇ ਮੱਥੇ ਤੇ ਲੇਖ) ਲਿਖ ਦੇਂਦਾ ਹੈ, ਉਸ ਨੂੰ ਕੋਈ (ਹੋਰ) ਮਿਟਾ ਨਹੀਂ ਸਕਦਾ । ਹੇ ਨਾਨਕ! (ਆਖ—) ਹੇ ਭਾਈ! (ਉਸ ਪ੍ਰਭੂ ਦੀ ਮੇਹਰ ਨਾਲ ਹੀ ਉਸ ਦਾ) ਨਾਮ (ਮਨੁੱਖ ਦੇ) ਮਨ ਵਿਚ ਵੱਸ ਸਕਦਾ ਹੈ, ਕੋਈ ਹੋਰ ਇਹ ਦਾਤਿ ਦੇਣ ਜੋਗਾ ਨਹੀਂ ਹੈ ।੪।੪।

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ

ਪੀਡੀਐਫ ਪੁਸਤਕਾਂ📚📖

20 Nov, 02:27


💐🌺🌹

ਨਵੰਬਰ 20, 2024💐
ਬੁੱਧਵਾਰ,੫ ਮੱਘਰ (ਸੰਮਤ ੫੫੬ ਨਾਨਕਸ਼ਾਹੀ)
🌺🌺🌺🌺🌺🌺🌺🌺🌺🌺🌺🌺🌺🌺

ਪੀਡੀਐਫ ਪੁਸਤਕਾਂ📚📖

19 Nov, 02:25


🍃🌹💐
ਅੱਜ ਦਾ ਸ਼ਬਦ ਕੀਰਤਨ
ਰਾਮਈਆ ਹਉ ਬਾਰਿਕੁ ਤੇਰਾ

Bhai Satinderbir Singh

ਪੀਡੀਐਫ ਪੁਸਤਕਾਂ📚📖

19 Nov, 02:23


🙏🌺ਹੁਕਮਨਾਮਾ ਸਾਹਿਬ🌺🙏

ਪੀਡੀਐਫ ਪੁਸਤਕਾਂ📚📖

19 Nov, 02:23


🍃🌹💐
ਅੱਜ ਦਾ ਫੁਰਮਾਨ
ਸੱਚਖੰਡ ਸ਼੍ਰੀ ਹਰਿਮੰਦਰ ਸਾਹਿਬ

ਸੋਰਠਿ ਮਹਲਾ ੪ ਘਰੁ ੧
ੴ ਸਤਿਗੁਰ ਪ੍ਰਸਾਦਿ ॥
ਆਪੇ ਆਪਿ ਵਰਤਦਾ ਪਿਆਰਾ ਆਪੇ ਆਪਿ ਅਪਾਹੁ ॥ ਵਣਜਾਰਾ ਜਗੁ ਆਪਿ ਹੈ ਪਿਆਰਾ ਆਪੇ ਸਾਚਾ ਸਾਹੁ ॥ ਆਪੇ ਵਣਜੁ ਵਾਪਾਰੀਆ ਪਿਆਰਾ ਆਪੇ ਸਚੁ ਵੇਸਾਹੁ ॥੧॥ ਜਪਿ ਮਨ ਹਰਿ ਹਰਿ ਨਾਮੁ ਸਲਾਹ ॥ ਗੁਰ ਕਿਰਪਾ ਤੇ ਪਾਈਐ ਪਿਆਰਾ ਅੰਮ੍ਰਿਤੁ ਅਗਮ ਅਥਾਹ ॥ ਰਹਾਉ ॥ ਆਪੇ ਸੁਣਿ ਸਭ ਵੇਖਦਾ ਪਿਆਰਾ ਮੁਖਿ ਬੋਲੇ ਆਪਿ ਮੁਹਾਹੁ ॥ ਆਪੇ ਉਝੜਿ ਪਾਇਦਾ ਪਿਆਰਾ ਆਪਿ ਵਿਖਾਲੇ ਰਾਹੁ ॥ ਆਪੇ ਹੀ ਸਭੁ ਆਪਿ ਹੈ ਪਿਆਰਾ ਆਪੇ ਵੇਪਰਵਾਹੁ ॥੨॥ ਆਪੇ ਆਪਿ ਉਪਾਇਦਾ ਪਿਆਰਾ ਸਿਰਿ ਆਪੇ ਧੰਧੜੈ ਲਾਹੁ ॥ ਆਪਿ ਕਰਾਏ ਸਾਖਤੀ ਪਿਆਰਾ ਆਪਿ ਮਾਰੇ ਮਰਿ ਜਾਹੁ ॥ ਆਪੇ ਪਤਣੁ ਪਾਤਣੀ ਪਿਆਰਾ ਆਪੇ ਪਾਰਿ ਲੰਘਾਹੁ ॥੩॥ ਆਪੇ ਸਾਗਰੁ ਬੋਹਿਥਾ ਪਿਆਰਾ ਗੁਰੁ ਖੇਵਟੁ ਆਪਿ ਚਲਾਹੁ ॥ ਆਪੇ ਹੀ ਚੜਿ ਲੰਘਦਾ ਪਿਆਰਾ ਕਰਿ ਚੋਜ ਵੇਖੈ ਪਾਤਿਸਾਹੁ ॥ ਆਪੇ ਆਪਿ ਦਇਆਲੁ ਹੈ ਪਿਆਰਾ ਜਨ ਨਾਨਕ ਬਖਸਿ ਮਿਲਾਹੁ ॥੪॥੧॥

(ਅੰਗ: ੬੦੪)
ਪੰਜਾਬੀ ਵਿਆਖਿਆ:

ਸੋਰਠਿ ਮਹਲਾ ੪ ਘਰੁ ੧
ੴ ਸਤਿਗੁਰ ਪ੍ਰਸਾਦਿ ॥
ਹੇ ਭਾਈ! ਪ੍ਰਭੂ ਆਪ ਹੀ ਹਰ ਥਾਂ ਮੌਜੂਦ ਹੈ (ਵਿਆਪਕ ਹੁੰਦਿਆਂ ਭੀ) ਪ੍ਰਭੂ ਆਪ ਹੀ ਨਿਰਲੇਪ (ਭੀ) ਹੈ । ਜਗਤ-ਵਣਜਾਰਾ ਪ੍ਰਭੂ ਆਪ ਹੀ ਹੈ (ਜਗਤ-ਵਣਜਾਰੇ ਨੂੰ ਰਾਸਿ-ਪੂੰਜੀ ਦੇਣ ਵਾਲਾ ਭੀ) ਸਦਾ ਕਾਇਮ ਰਹਿਣ ਵਾਲਾ ਪ੍ਰਭੂ ਆਪ ਹੀ ਸ਼ਾਹੂਕਾਰ ਹੈ । ਪ੍ਰਭੂ ਆਪ ਹੀ ਵਣਜ ਹੈ, ਆਪ ਹੀ ਵਪਾਰ ਕਰਨ ਵਾਲਾ ਹੈ, ਆਪ ਸਦਾ-ਥਿਰ ਰਹਿਣ ਵਾਲਾ ਸਰਮਾਇਆ ਹੈ ।੧। ਹੇ (ਮੇਰੇ) ਮਨ! ਸਦਾ ਪਰਮਾਤਮਾ ਦਾ ਨਾਮ ਸਿਮਰਿਆ ਕਰ, ਸਿਫ਼ਤਿ-ਸਾਲਾਹ ਕਰਿਆ ਕਰ । (ਹੇ ਭਾਈ!) ਗੁਰੂ ਦੀ ਮੇਹਰ ਨਾਲ ਹੀ ਉਹ ਪਿਆਰਾ ਪ੍ਰਭੂ ਮਿਲ ਸਕਦਾ ਹੈ, ਜੋ ਆਤਮਕ ਜੀਵਨ ਦੇਣ ਵਾਲਾ ਹੈ, ਜੋ ਅਪਹੁੰਚ ਹੈ, ਤੇ, ਜੋ ਬਹੁਤ ਡੂੰਘਾ ਹੈ ।ਰਹਾਉ। ਹੇ ਭਾਈ! ਪ੍ਰਭੂ ਆਪ ਹੀ (ਜੀਵਾਂ ਦੀਆਂ ਅਰਦਾਸਾਂ) ਸੁਣ ਕੇ ਸਭ ਦੀ ਸੰਭਾਲ ਕਰਦਾ ਹੈ, ਆਪ ਹੀ ਮੂੰਹੋਂ (ਜੀਵਾਂ ਨੂੰ ਢਾਰਸ ਦੇਣ ਲਈ) ਮਿੱਠਾ ਬੋਲ ਬੋਲਦਾ ਹੈ । ਪਿਆਰਾ ਪ੍ਰਭੂ ਆਪ ਹੀ (ਜੀਵਾਂ ਨੂੰ) ਕੁਰਾਹੇ ਪਾ ਦੇਂਦਾ ਹੈ, ਆਪ ਹੀ (ਜ਼ਿੰਦਗੀ ਦਾ ਸਹੀ) ਰਸਤਾ ਵਿਖਾਂਦਾ ਹੈ । ਹੇ ਭਾਈ! ਹਰ ਥਾਂ ਪ੍ਰਭੂ ਆਪ ਹੀ ਆਪ ਹੈ, (ਇਤਨੇ ਖਲਜਗਨ ਦਾ ਮਾਲਕ ਹੁੰਦਾ ਹੋਇਆ) ਪ੍ਰਭੂ ਬੇ-ਪਰਵਾਹ ਰਹਿੰਦਾ ਹੈ ।੨। ਹੇ ਭਾਈ! ਪ੍ਰਭੂ ਆਪ ਹੀ (ਸਭ ਜੀਵਾਂ ਨੂੰ) ਪੈਦਾ ਕਰਦਾ ਹੈ, ਆਪ ਹੀ ਹਰੇਕ ਜੀਵ ਨੂੰ ਮਾਇਆ ਦੇ ਆਹਰ ਵਿਚ ਲਾਈ ਰੱਖਦਾ ਹੈ, ਪ੍ਰਭੂ ਆਪ ਹੀ (ਜੀਵਾਂ ਦੀ) ਬਣਤਰ ਬਣਾਂਦਾ ਹੈ, ਆਪ ਹੀ ਮਾਰਦਾ ਹੈ, (ਤਾਂ ਉਸ ਦਾ ਪੈਦਾ ਕੀਤਾ ਜੀਵ) ਮਰ ਜਾਂਦਾ ਹੈ । ਪ੍ਰਭੂ ਆਪ ਹੀ (ਸੰਸਾਰ-ਨਦੀ ਉਤੇ) ਪੱਤਣ ਹੈ, ਆਪ ਹੀ ਮਲਾਹ ਹੈ, ਆਪ ਹੀ (ਜੀਵਾਂ ਨੂੰ) ਪਾਰ ਲੰਘਾਂਦਾ ਹੈ ।੩। ਹੇ ਭਾਈ! ਪ੍ਰਭੂ ਆਪ ਹੀ (ਸੰਸਾਰ-) ਸਮੁੰਦਰ ਹੈ, ਆਪ ਹੀ ਜਹਾਜ਼ ਹੈ, ਆਪ ਹੀ ਗੁਰੂ-ਮਲਾਹ ਹੋ ਕੇ ਜਹਾਜ਼ ਨੂੰ ਚਲਾਂਦਾ ਹੈ । ਪ੍ਰਭੂ ਆਪ ਹੀ (ਜਹਾਜ਼ ਵਿਚ) ਚੜ੍ਹ ਕੇ ਪਾਰ ਲੰਘਦਾ ਹੈ । ਪ੍ਰਭੂ-ਪਾਤਿਸ਼ਾਹ ਕੌਤਕ-ਤਮਾਸ਼ੇ ਕਰ ਕੇ ਆਪ ਹੀ (ਇਤਨਾ ਤਮਾਸ਼ਿਆਂ ਨੂੰ) ਵੇਖ ਰਿਹਾ ਹੈ । ਹੇ ਨਾਨਕ! (ਆਖ—) ਪ੍ਰਭੂ ਆਪ ਹੀ (ਸਦਾ) ਦਇਆ ਦਾ ਸੋਮਾ ਹੈ, ਆਪ ਹੀ ਬਖ਼ਸ਼ਸ਼ ਕਰ ਕੇ (ਆਪਣੇ ਪੈਦਾ ਕੀਤੇ ਜੀਵਾਂ ਨੂੰ ਆਪਣੇ ਨਾਲ) ਮਿਲਾ ਲੈਂਦਾ ਹੈ ।੪।੧।

ਵਾਹਿਗੁਰੂ ਜੀ ਕਾ ਖਾਲਸਾ
ਵਾਹਿਗੁਰੂ ਜੀ ਕੀ ਫਤਹਿ

ਪੀਡੀਐਫ ਪੁਸਤਕਾਂ📚📖

19 Nov, 02:22


💐🌺🌹

ਨਵੰਬਰ 19, 2024💐
ਮੰਗਲਵਾਰ,੪ ਮੱਘਰ (ਸੰਮਤ ੫੫੬ ਨਾਨਕਸ਼ਾਹੀ)
🌺🌺🌺🌺🌺🌺🌺🌺🌺🌺🌺🌺🌺🌺