SGPC Amritsar @sgpc_amritsar Channel on Telegram

SGPC Amritsar

@sgpc_amritsar


SGPC OFFICIAL, Religious organization of Sikh community. Welcome to official telegram channel of SGPC, Sri Amritsar, foremost organization of Sikhs established at Sri Akal Takht Sahib and governed under the provisions of the Sikh Gurdwaras Act, 1925.

SGPC Amritsar (English)

Are you looking to connect with the official religious organization of the Sikh community? Look no further than SGPC Amritsar on Telegram! Welcome to the official telegram channel of SGPC, Sri Amritsar. The Shiromani Gurdwara Parbandhak Committee (SGPC) is the foremost organization of Sikhs, established at Sri Akal Takht Sahib and governed under the provisions of the Sikh Gurdwaras Act, 1925. SGPC Amritsar is dedicated to promoting Sikh spirituality, preserving Sikh heritage, and serving the global Sikh community. By joining this channel, you will have access to updates on religious events, live broadcasts from gurdwaras, spiritual teachings, and much more. Stay connected with like-minded individuals who share your values and beliefs. Whether you are a devout Sikh looking to deepen your spiritual practice or simply interested in learning more about the Sikh faith, SGPC Amritsar has something for everyone. Join us today and be a part of a welcoming community that values compassion, service, and unity. Don't miss out on the opportunity to be part of this vibrant community of Sikhs from around the world. Join SGPC Amritsar on Telegram today and experience the richness of Sikh culture and tradition firsthand.

SGPC Amritsar

21 Nov, 03:00


https://youtu.be/KKoLLIWwGBE

SGPC Amritsar

19 Nov, 02:26


https://youtu.be/psbn9tPGZZ8

SGPC Amritsar

18 Nov, 00:56


https://youtu.be/B0XuvJURa_g

SGPC Amritsar

17 Nov, 02:25


https://youtu.be/zPi7QeKhbAM

SGPC Amritsar

16 Nov, 01:41


https://youtu.be/norx5dONnes

SGPC Amritsar

16 Nov, 01:28


https://youtu.be/MIvJw5HWJ3I

SGPC Amritsar

15 Nov, 11:59


ਆਸਟ੍ਰੇਲੀਆ ਦੇ ਸ਼ਰਧਾਲੂ ਪਰਿਵਾਰ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪਾਂ ਵਾਲੀ ਬੱਸ ਦੀ ਕੀਤੀ ਸੇਵਾ
-ਸ. ਜਤਿੰਦਰ ਸਿੰਘ ਉੱਪਰ ਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਸ਼੍ਰੋਮਣੀ ਕਮੇਟੀ ਅਹੁਦੇਦਾਰਾਂ ਤੇ ਅਧਿਕਾਰੀਆਂ ਨੇ ਕੀਤਾ ਸਨਮਾਨਿਤ
ਅੰਮ੍ਰਿਤਸਰ-
ਆਸਟ੍ਰੇਲੀਆ ਨਿਵਾਸੀ ਸ. ਜਤਿੰਦਰ ਸਿੰਘ ਉੱਪਲ ਅਤੇ ਉਨ੍ਹਾਂ ਦੇ ਪਰਿਵਾਰ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਦੇਸ਼ ਅੰਦਰ ਵੱਖ-ਵੱਖ ਥਾਵਾਂ ਉੱਤੇ ਪਹੁੰਚਾਉਣ ਲਈ ਇੱਕ ਵਿਸ਼ੇਸ਼ ਬੱਸ ਦੀ ਸੇਵਾ ਲਈ ਦਿੱਤੀ ਗਈ, ਜਿਸ ਦੀ ਚਾਬੀਆਂ ਸ਼੍ਰੋਮਣੀ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ ਅਤੇ ਸ਼੍ਰੋਮਣੀ ਕਮੇਟੀ ਅਧਿਕਾਰੀਆਂ ਨੂੰ ਸੌਂਪੀਆਂ। ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਤਿਕਾਰ ਅਤੇ ਮਰਯਾਦਾ ਨੂੰ ਧਿਆਨ ਵਿਚ ਰੱਖਦਿਆਂ ਇਸ ਬੱਸ ਨੂੰ ਵਿਸ਼ੇਸ਼ ਤੌਰ ’ਤੇ ਤਿਆਰ ਕਰਵਾਇਆ ਗਿਆ ਹੈ, ਜਿਸ ਅੰਦਰ 300 ਪਾਵਨ ਸਰੂਪ ਸੁਭਾਇਮਾਨ ਕੀਤੇ ਜਾ ਸਕਦੇ ਹਨ।
ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਜਨਰਲ ਸਕੱਤਰ ਭਾਈ ਰਾਜਿੰਦਰ ਸਿੰਘ ਮਹਿਤਾ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਸੰਗਤਾਂ ਦੀ ਮੰਗ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਸਤਿਕਾਰ ਅਤੇ ਮਰਯਾਦਾ ਅਨੁਸਾਰ ਵੱਖ-ਵੱਖ ਅਸਥਾਨਾਂ ’ਤੇ ਪਹੁੰਚਾਉਣ ਦੀ ਜ਼ੁੰਮੇਵਾਰੀ ਨਿਭਾਈ ਜਾਂਦੀ ਹੈ। ਉਨ੍ਹਾਂ ਦੱਸਿਆ ਕਿ ਆਸਟ੍ਰੇਲੀਆ ਦੀਆਂ ਸੰਗਤਾਂ ਦੀ ਮੰਗ ’ਤੇ ਬੀਤੇ ਸਮੇਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਆਸਟ੍ਰੇਲੀਆ ਭੇਜੇ ਗਏ ਸਨ, ਜਿਸ ਦੇ ਧੰਨਵਾਦ ਵਜੋਂ ਸ. ਜਤਿੰਦਰ ਸਿੰਘ ਉੱਪਲ ਅਤੇ ਉਨ੍ਹਾਂ ਦੇ ਪਰਿਵਾਰ ਨੇ ਪਾਵਨ ਸਰੂਪਾਂ ਵਾਲੀ ਵਿਸ਼ੇਸ਼ ਬੱਸ ਤਿਆਰ ਕਰਵਾ ਕੇ ਸ਼੍ਰੋਮਣੀ ਕਮੇਟੀ ਨੂੰ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸ. ਜਤਿੰਦਰ ਸਿੰਘ ਉੱਪਲ ਅਤੇ ਉਨ੍ਹਾਂ ਦਾ ਪਰਿਵਾਰ ਸਿੱਖੀ ਦੇ ਪ੍ਰਚਾਰ ਪ੍ਰਸਾਰ ਲਈ ਹਮੇਸ਼ਾ ਕਾਰਜਸ਼ੀਲ ਰਿਹਾ ਹੈ ਅਤੇ ਉਨ੍ਹਾਂ ਵੱਲੋਂ ਗੁਰੂ ਘਰਾਂ ਦੇ ਕਾਰਜਾਂ ਵਿਚ ਮੋਹਰੀ ਹੋ ਕੇ ਸੇਵਾਵਾਂ ਕੀਤੀਆਂ ਜਾਂਦੀਆਂ ਹਨ। ਭਾਈ ਮਹਿਤਾ ਨੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਸ਼ਰਧਾਲੂ ਪਰਿਵਾਰ ਦਾ ਧੰਨਵਾਦ ਵੀ ਕੀਤਾ। ਇਸ ਦੌਰਾਨ ਸ. ਜਤਿੰਦਰ ਸਿੰਘ ਉੱਪਲ ਨੇ ਕਿਹਾ ਕਿ ਗੁਰੂ ਸਾਹਿਬ ਨੇ ਆਪ ਰਹਿਮਤ ਕਰਕੇ ਉਨ੍ਹਾਂ ਪਾਸੋਂ ਇਹ ਸੇਵਾ ਲਈ ਹੈ। ਉਨ੍ਹਾਂ ਗੁਰੂ ਸਾਹਿਬ ਅੱਗੇ ਅਰਦਾਸ ਕੀਤੀ ਕਿ ਉਹ ਗੁਰੂ ਘਰ ਦੀਆਂ ਸੇਵਾਵਾਂ ਇਸੇ ਤਰ੍ਹਾਂ ਹੀ ਕਰਵਾਉਂਦੇ ਰਹਿਣ। ਇਸ ਮੌਕੇ ਸ. ਉੱਪਲ ਨੇ ਸ਼੍ਰੋਮਣੀ ਕਮੇਟੀ ਵੱਲੋਂ ਮਿਲੇ ਸਤਿਕਾਰ ਲਈ ਸ਼੍ਰੋਮਣੀ ਕਮੇਟੀ ਦਾ ਧੰਨਵਾਦ ਵੀ ਕੀਤਾ।
ਇਸ ਮੌਕੇ ਸ਼੍ਰੋਮਣੀ ਕਮੇਟੀ ਵੱਲੋਂ ਸ. ਜਤਿੰਦਰ ਸਿੰਘ ਉੱਪਲ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਗੁਰੂ ਬਖ਼ਸ਼ਿਸ਼ ਸਿਰੋਪਾਓ, ਲੋਈ ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਓਐਸਡੀ ਸ. ਸਤਬੀਰ ਸਿੰਘ ਧਾਮੀ, ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ, ਸ. ਬਲਵਿੰਦਰ ਸਿੰਘ ਕਾਹਲਵਾਂ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਸ. ਮਨਜੀਤ ਸਿੰਘ, ਸ. ਹਰਭਜਨ ਸਿੰਘ ਵਕਤਾ, ਸ. ਜਤਿੰਦਰ ਸਿੰਘ ਉੱਪਲ ਦੀ ਸੁਪਤਨੀ ਬੀਬੀ ਰਵਿੰਦਰ ਕੌਰ, ਸ. ਰਾਜਪਾਲ ਸਿੰਘ, ਸ. ਜਤਿੰਦਰਪਾਲ ਸਿੰਘ, ਸੁਪ੍ਰਡੰਟ ਸ. ਨਿਸ਼ਾਨ ਸਿੰਘ, ਇੰਚਾਰਜ ਗੱਡੀਆਂ ਸ. ਨਿਰਮਲ ਸਿੰਘ, ਮੀਤ ਮੈਨੇਜਰ ਸ. ਗੁਰਤਿੰਦਰਪਾਲ ਸਿੰਘ ਆਦਿ ਮੌਜੂਦ ਸਨ।

SGPC Amritsar

15 Nov, 11:08


ਰਾਜ ਅੰਦਰ ਰਾਜ ਵਾਂਗ ਹੋਣ ਕਰਕੇ ਸਰਕਾਰਾਂ ਨੂੰ ਰੜਕਦੀ ਹੈ ਸ਼੍ਰੋਮਣੀ ਕਮੇਟੀ- ਐਡਵੋਕੇਟ ਧਾਮੀ
ਸ਼੍ਰੋਮਣੀ ਕਮੇਟੀ ਦਾ 104 ਸਾਲਾ ਸਥਾਪਨਾ ਦਿਵਸ ਮਨਾਇਆ

ਅੰਮ੍ਰਿਤਸਰ, 15 ਨਵੰਬਰ-
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 104 ਸਾਲਾ ਸਥਾਪਨਾ ਦਿਵਸ ਮੌਕੇ ਕਰਵਾਏ ਗਏ ਸਮਾਗਮ ਦੌਰਾਨ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਸ ਸਿੱਖ ਸੰਸਥਾ ਨੇ ਇੱਕ ਸਦੀ ਤੋਂ ਵੱਧ ਦੇ ਆਪਣੇ ਸ਼ਾਨਾਮਤੇ ਸਫ਼ਰ ਦੌਰਾਨ ਜਿਥੇ ਗੁਰਦੁਆਰਾ ਪ੍ਰਬੰਧਾਂ ਨੂੰ ਪੰਥਕ ਭਾਵਨਾ ਅਨੁਸਾਰ ਚਲਾਇਆ ਹੈ, ਉਥੇ ਹੀ ਸਿੱਖੀ ਪ੍ਰਚਾਰ ਅਤੇ ਸਿੱਖ ਸਰੋਕਾਰਾਂ ਦੀ ਪਹਿਰੇਦਾਰੀ ਲਈ ਵੀ ਹਮੇਸ਼ਾ ਮੋਹਰੀ ਰੋਲ ਨਿਭਾਇਆ। ਉਨ੍ਹਾਂ ਕਿਹਾ ਕਿ ਸਿੱਖਾਂ ਦੀ ਅੱਡਰੀ ਹੋਂਦ ਹਸਤੀ ਨੂੰ ਉਭਾਰਨ ਲਈ ਸ਼੍ਰੋਮਣੀ ਕਮੇਟੀ ਨੇ ਸਰਗਰਮ ਰਹਿੰਦਿਆਂ ਸਦਾ ਸੱਚ ਦੀ ਅਵਾਜ਼ ਬੁਲੰਦ ਕੀਤੀ ਹੈ। ਇਸੇ ਦਾ ਹੀ ਕਾਰਨ ਹੈ ਕਿ ਸ਼੍ਰੋਮਣੀ ਕਮੇਟੀ ਰਾਜ ਅੰਦਰ ਰਾਜ ਵਾਂਗ ਹੁੰਦਿਆਂ ਹਮੇਸ਼ਾ ਸਰਕਾਰਾਂ ਨੂੰ ਰੜਕਦੀ ਰਹੀ ਹੈ।
ਉਨ੍ਹਾਂ ਕਿਹਾ ਕਿ ਅਖੌਤੀ ਮਹੰਤਾਂ ਪਾਸੋਂ ਪਾਵਨ ਗੁਰਧਾਮਾਂ ਨੂੰ ਅਜ਼ਾਦ ਕਰਵਾਉਣ ਲਈ ਵੱਡੀਆਂ ਕੁਰਬਾਨੀਆਂ ਨਾਲ 1920 ਵਿਚ ਹੋਂਦ ’ਚ ਆਈ ਸਿੱਖ ਸੰਸਥਾ ਸ਼੍ਰੋਮਣੀ ਕਮੇਟੀ ਦੇ ਵਜੂਦ ਨੂੰ ਢਾਅ ਲਗਾਉਣ ਲਈ ਅੱਜ ਲਗਾਤਾਰ ਕੋਝੇ ਯਤਨ ਹੋ ਰਹੇ ਹਨ। ਸਰਕਾਰਾਂ ਵੱਲੋਂ ਇਸ ਦੇ ਖੇਤਰ ਨੂੰ ਲਗਾਤਾਰ ਸੀਮਤ ਕਰਨ ਦੀਆਂ ਚਾਲਾਂ ਚੱਲੀਆਂ ਜਾ ਰਹੀਆਂ ਹਨ। ਤਖ਼ਤ ਸ੍ਰੀ ਪਟਨਾ ਸਾਹਿਬ, ਤਖ਼ਤ ਸ੍ਰੀ ਹਜ਼ੂਰ ਸਾਹਿਬ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਪ੍ਰਬੰਧ ਅਸਿੱਧੇ ਤੌਰ ’ਤੇ ਸਰਕਾਰਾਂ ਵੱਲੋਂ ਆਪਣੇ ਹੱਥਾਂ ਵਿਚ ਲੈਣ ਤੋਂ ਬਾਅਦ ਹੁਣ ਉਨ੍ਹਾਂ ਦੀ ਮਨਸ਼ਾ ਸ਼੍ਰੋਮਣੀ ਕਮੇਟੀ ਦੇ ਪ੍ਰਬੰਧਾਂ ਨੂੰ ਹਥਿਆਉਣ ਦੀ ਹੈ। ਉਨ੍ਹਾਂ ਪੰਥ ਵਿਰੋਧੀ ਤਾਕਤਾਂ ਦੇ ਟਾਕਰੇ ਲਈ ਸਿੱਖ ਕੌਮ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸਰਪ੍ਰਸਤੀ ਹੇਠ ਇਕਜੁਟ ਹੋਣ ਦੀ ਅਪੀਲ ਕੀਤੀ ਅਤੇ ਵਚਨਬਧਤਾ ਪ੍ਰਗਟਾਈ ਕਿ ਸ਼੍ਰੋਮਣੀ ਕਮੇਟੀ ਆਪਣੇ ਇਤਿਹਾਸ, ਰਵਾਇਤਾਂ ਅਤੇ ਕਾਰਜਾਂ ਦੀ ਸੇਧ ਵਿਚ ਸਿੱਖੀ ਦੀ ਚੜ੍ਹਦੀ ਕਲਾ ਲਈ ਸਦਾ ਤਤਪਰ ਰਹੇਗੀ।
ਇਸ ਤੋਂ ਪਹਿਲਾਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਅਰਦਾਸ ਉਪਰੰਤ ਪਾਵਨ ਹੁਕਮਨਾਮਾ ਕਥਾਵਾਚਕ ਭਾਈ ਹਰਮਿੱਤਰ ਸਿੰਘ ਨੇ ਸਰਵਣ ਕਰਵਾਇਆ।
ਇਸ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਮੈਂਬਰ ਭਾਈ ਅਜਾਇਬ ਸਿੰਘ ਅਭਿਆਸੀ, ਓਐਸਡੀ ਸ. ਸਤਬੀਰ ਸਿੰਘ ਧਾਮੀ, ਸਕੱਤਰ ਸ. ਪ੍ਰਤਾਪ ਸਿੰਘ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਗੁਰਿੰਦਰ ਸਿੰਘ ਮਥਰੇਵਾਲ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਸ. ਹਰਭਜਨ ਸਿੰਘ ਵਕਤਾ, ਸ. ਮਨਜੀਤ ਸਿੰਘ ਤਲਵੰਡੀ, ਸੁਪ੍ਰਡੈਂਟ ਸ. ਨਿਸ਼ਾਨ ਸਿੰਘ, ਸ. ਮਲਕੀਤ ਸਿੰਘ ਬਹਿੜਵਾਲ, ਇੰਚਾਰਜ ਸ. ਮੇਜਰ ਸਿੰਘ, ਮੈਨੇਜਰ ਸ. ਸਤਨਾਮ ਸਿੰਘ ਰਿਆੜ, ਵਧੀਕ ਮੈਨੇਜਰ ਸ. ਬਿਕਰਮਜੀਤ ਸਿੰਘ ਝੰਗੀ, ਸ. ਯੁਵਰਾਜ ਸਿੰਘ, ਸ. ਗੁਰਤਿੰਦਰਪਾਲ ਸਿੰਘ ਸਮੇਤ ਸੰਗਤਾਂ ਹਾਜ਼ਰ ਸਨ।

SGPC Amritsar

15 Nov, 08:08


ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਹੋਈਆਂ ਨਤਮਸਤਕ
-ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਤੇ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਵਿਖੇ ਸਜਾਏ ਜਲੌ
-ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਜਾਏ ਗਏ ਧਾਰਮਿਕ ਦੀਵਾਨ
ਅੰਮ੍ਰਿਤਸਰ-
ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਲੱਖਾਂ ਸੰਗਤਾਂ ਨੇ ਨਤਮਸਤਕ ਹੋ ਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਦਾ ਪ੍ਰਗਟਾਵਾ ਕੀਤਾ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਸਮੇਤ ਪ੍ਰਮੁੱਖ ਸਖ਼ਸ਼ੀਅਤਾਂ ਨੇ ਵੀ ਹਾਜ਼ਰੀ ਭਰੀ। ਗੁਰਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਗੁਰਦੁਆਰਾ ਬਾਬਾ ਅਟੱਲ ਰਾਏ ਸਾਹਿਬ ਜੀ ਵਿਖੇ ਅਲੌਕਿਕ ਜਲੌ ਸਜਾਏ ਗਏ। ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਹੋਰ ਗੁਰਦੁਆਰਾ ਸਾਹਿਬਾਨਾਂ ’ਤੇ ਦੀਪਮਾਲਾ ਵੀ ਕੀਤੀ ਗਈ।
ਇਸੇ ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਹਰਵਿੰਦਰ ਸਿੰਘ ਦੇ ਜਥੇ ਵੱਲੋਂ ਇਲਾਹੀ ਗੁਰਬਾਣੀ ਕੀਰਤਨ ਕੀਤਾ ਗਿਆ। ਅਰਦਾਸ ਭਾਈ ਬਲਜੀਤ ਸਿੰਘ ਨੇ ਕੀਤੀ ਅਤੇ ਪਾਵਨ ਹੁਕਮਨਾਮਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਕੇਵਲ ਸਿੰਘ ਨੇ ਸਰਵਣ ਕਰਵਾਇਆ। ਉਨ੍ਹਾਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜੀਵਨ ਬਾਰੇ ਚਾਨਣਾ ਪਾਉਂਦਿਆਂ ਸੰਗਤਾਂ ਨੂੰ ਗੁਰੂ ਸਾਹਿਬ ਦੇ ਉਪਦੇਸ਼ਾਂ ’ਤੇ ਚੱਲਣ ਦੀ ਪ੍ਰੇਰਨਾ ਕੀਤੀ। ਇਸ ਮੌਕੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡੋਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਗਤਾਂ ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੰਦਿਆਂ ਕਿਹਾ ਕਿ ਗੁਰੂ ਸਾਹਿਬ ਦੇ ਉਪਦੇਸ਼ ਸਮੁੱਚੀ ਮਨੁੱਖਤਾ ਲਈ ਜੀਵਨ ਰੁਸ਼ਨਾਉਣ ਵਾਲੇ ਹਨ। ਗੁਰੂ ਸਾਹਿਬ ਨੇ ਊਚ-ਨੀਚ, ਜਾਤ-ਪਾਤ ਤੇ ਵਰਨ-ਵੰਡ ਦੀਆਂ ਵਲਗਣਾਂ ਨੂੰ ਤੋੜ ਕੇ ਇਕ ਅਕਾਲ ਪੁਰਖ ਦੇ ਲੜ ਲਾਇਆ। ਉਨ੍ਹਾਂ ਸੰਗਤਾਂ ਨੂੰ ਗੁਰੂ-ਉਪਦੇਸ਼ਾਂ ਅਨੁਸਾਰ ਜੀਵਨ ਬਤੀਤ ਕਰਨ ਦੀ ਅਪੀਲ ਕੀਤੀ। ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਗੁਰਮਤਿ ਸਮਾਗਮ ਦੌਰਾਨ ਪੰਥ ਪ੍ਰਸਿੱਧ ਢਾਡੀ ਤੇ ਕਵੀਸ਼ਰ ਜਥਿਆਂ ਨੇ ਗੁਰ ਇਤਿਹਾਸ ਸਰਵਣ ਕਰਵਾਇਆ।
ਇਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਵਧੀਕ ਮੁੱਖ ਗ੍ਰੰਥੀ ਗਿਆਨੀ ਅਮਰਜੀਤ ਸਿੰਘ, ਗਿਆਨੀ ਪਰਵਿੰਦਰਪਾਲ ਸਿੰਘ, ਸ਼੍ਰੋਮਣੀ ਕਮੇਟੀ ਦੇ ਮੈਂਬਰ ਭਾਈ ਰਾਮ ਸਿੰਘ, ਭਾਈ ਅਜਾਇਬ ਸਿੰਘ ਅਭਿਆਸੀ, ਓਐਸਡੀ ਸ. ਸਤਬੀਰ ਸਿੰਘ ਧਾਮੀ, ਸਕੱਤਰ ਸ. ਪ੍ਰਤਾਪ ਸਿੰਘ, ਸ. ਬਲਵਿੰਦਰ ਸਿੰਘ ਕਾਹਲਵਾਂ, ਸ. ਗੁਰਿੰਦਰ ਸਿੰਘ ਮਥਰੇਵਾਲ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਸ. ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਸ. ਹਰਭਜਨ ਸਿੰਘ ਵਕਤਾ, ਸ. ਮਨਜੀਤ ਸਿੰਘ ਤਲਵੰਡੀ, ਸੁਪ੍ਰਡੈਂਟ ਸ. ਨਿਸ਼ਾਨ ਸਿੰਘ, ਸ. ਮਲਕੀਤ ਸਿੰਘ ਬਹਿੜਵਾਲ, ਮੈਨੇਜਰ ਸ. ਸਤਨਾਮ ਸਿੰਘ ਰਿਆੜ, ਵਧੀਕ ਮੈਨੇਜਰ ਸ. ਬਿਕਰਮਜੀਤ ਸਿੰਘ ਝੰਗੀ, ਸ. ਯੁਵਰਾਜ ਸਿੰਘ, ਸ. ਗੁਰਤਿੰਦਰਪਾਲ ਸਿੰਘ ਸਮੇਤ ਸਮੂਹ ਸਟਾਫ਼ ਅਤੇ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ।

SGPC Amritsar

15 Nov, 06:31


https://youtu.be/CRYK8_omDlQ

SGPC Amritsar

15 Nov, 06:21


ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਗਤਾਂ ਨੂੰ ਦਿੱਤੀ ਵਧਾਈ
-ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਦੀ ਸਿੱਖ ਜਗਤ ਨੂੰ ਵਧਾਈ ਦਿੰਦਿਆਂ ਗੁਰੂ ਸਾਹਿਬ ਵੱਲੋਂ ਬਖ਼ਸ਼ਿਸ਼ ਕੀਤੇ ਉਪਦੇਸ਼ਾਂ ’ਤੇ ਚੱਲਣ ਦੀ ਪ੍ਰੇਰਣਾ ਕੀਤੀ। ਪ੍ਰਕਾਸ਼ ਪੁਰਬ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਏ ਗਏ ਨਗਰ ਕੀਰਤਨ ’ਚ ਸ਼ਮੂਲੀਅਤ ਕਰਨ ਮੌਕੇ ਐਡਵੋਕੇਟ ਧਾਮੀ ਨੇ ਕਿਹਾ ਕਿ ਸੰਸਾਰ ਦੇ ਸਰਬਸਾਂਝੇ ਰਹਿਬਰ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪਵਿੱਤਰ ਜੀਵਨ ਮਾਨਵਤਾ ਲਈ ਕਲਿਆਣਕਾਰੀ ਹੈ। ਗੁਰੂ ਸਾਹਿਬ ਨੇ ਮਨੁੱਖਤਾ ਨੂੰ ਬਰਾਬਰਤਾ ਅਤੇ ਸਾਂਝੀਵਾਲਤਾ ਦਾ ਉਪਦੇਸ਼ ਦਿੰਦਿਆਂ ਜਾਤ-ਪਾਤ ਦੀ ਵਲਗਣ ਵਿੱਚੋਂ ਕੱਢਿਆ ਅਤੇ ਦੱਬੀ ਕੁਚਲੀ, ਲਤਾੜੀ ਤੇ ਦਬਾਈ ਜਾ ਰਹੀ ਲੋਕਾਈ ਵਾਸਤੇ ਆਸ ਅਤੇ ਧਰਵਾਸ ਬਣੇ। ਉਨ੍ਹਾਂ ਨਾਮ ਜਪੋ, ਕਿਰਤ ਕਰੋ ਤੇ ਵੰਡ ਛਕੋ ਦੇ ਉਪਦੇਸ਼ ਨਾਲ ਦੁਨੀਆਂ ਦੇ ਧਰਮ ਇਤਿਹਾਸ ਅੰਦਰ ਵਿਲੱਖਣ ਮਾਰਗ ਨਿਰਧਾਰਤ ਕੀਤਾ। ਐਡਵੋਕੇਟ ਧਾਮੀ ਨੇ ਸੰਗਤ ਨੂੰ ਗੁਰੂ ਸਾਹਿਬ ਵੱਲੋਂ ਬਖ਼ਸ਼ੇ ਗੁਰਬਾਣੀ ਉਪਦੇਸ਼ਾਂ ਅਨੁਸਾਰ ਆਪਣਾ ਜੀਵਨ ਬਤੀਤ ਕਰਨ ਦੀ ਪ੍ਰੇਰਣਾ ਕਰਦਿਆਂ ਕਿਹਾ ਕਿ ਸਾਡਾ ਸਭ ਦਾ ਫਰਜ ਹੈ ਕਿ ਅਸੀਂ ਗੁਰੂ ਸਾਹਿਬ ਵੱਲੋਂ ਬਖਸ਼ੇ ਫਲਸਫੇ ਨੂੰ ਸੰਸਾਰ ਵਿਚ ਫੈਲਾਉਣ ਦਾ ਯਤਨ ਕਰੀਏ।

SGPC Amritsar

15 Nov, 01:52


https://youtu.be/nTXePsZtxUs

1,956

subscribers

509

photos

41

videos